ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ

Advertisement

ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ

ਅੱਜ ਕਿਸਾਨ ਸੰਗਠਨ ਕਰ ਰਹੇ ਹਨ ਗਲੋਬਲ ਲਾਈਵ ਵੈਬੀਨਾਰ

ਦਿੱਲੀ, 26 ਫਰਵਰੀ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਨੂੰ ਲਗਭਗ 100 ਦਿਨਾਂ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਅਤੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਵੇਰੇ ਇਕ ਗਲੋਬਲ ਲਾਈਵ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜੋ ਕਿ ਦੁਪਹਿਰ ਦੋ ਵਜੇ ਤੱਕ ਚੱਲੇਗਾ । ਇਸ ਵਿੱਚ ਕਿਸਾਨ ਨੇਤਾ ਹਿੱਸਾ ਲੈ ਕੇ ਆਪਣੀ ਗੱਲ ਰੱਖਣਗੇ। ਇਸ ਦੇ ਨਾਲ ਹੀ ਤਿੰਨਾਂ ਖੇਤੀ ਕਾਨੂੰਨਾਂ ਤੇ ਚਰਚਾ ਕੀਤੀ ਜਾਵੇਗੀ ਕਿ ਅੱਗੇ ਕਿਸਾਨ ਅੰਦੋਲਨ ਦੀ ਕਿਸ ਤਰ੍ਹਾਂ ਦੀ ਰਣਨੀਤੀ ਤਿਆਰ ਕੀਤੀ ਜਾਵੇ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੋਦ ਵਿੱਚ ਸਿੰਘੂ, ਟਿਕਰੀ, ਗਾਜੀਪੁਰ ਸਹਿਤ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਡਟੇ ਹੋਏ ਹਨ। ਕਈ ਵਾਰ  ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਵੀ ਬੇਸਿੱਟਾ ਰਹੀ ਹੈ। ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਬਾਰਡਰਾਂ ਤੇ ਡਟੇ ਹੋਏ ਹਨ।