ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਹੁਸ਼ਿਆਰਪੁਰ ‘ਚ ਜ਼ੋਰਦਾਰ ਵਿਰੋਧ

Advertisement

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਹੁਸ਼ਿਆਰਪੁਰ ‘ਚ ਜ਼ੋਰਦਾਰ ਵਿਰੋਧ

ਹੁਸ਼ਿਆਰਪੁਰ 4 ਅਪ੍ਰੈਲ ( ਤਰਸੇਮ ਦੀਵਾਨਾ )-ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਰੰਭੇ ਵਿਰੋਧ ਦਰਮਿਆਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਵੀ ਕਿਸਾਨਾਂ ਦੇ ਗੁੱਸੇ ਦੇ ਸਾਹਮਣਾ ਕਰਨਾ ਪਿਆ।ਸੰਯੁਕਤ ਕਿਸਾਨ ਮੋਰਚਾ ਅਤੇ ਸਿੱਖ ਮੁਸਲਿਮ ਦਲਿਤ ਈਸਾਈ ਸਾਂਝਾ ਫਰੰਟ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਆਉਣ ਤੇ ਸੋਮ ਪ੍ਰਕਾਸ਼ ਮੁਰਦਾਬਾਦ ,ਮੋਦੀ ਸਰਕਾਰ ਮੁਰਦਾਬਾਦ, ਕਾਲੇ ਕਾਨੂੰਨ ਵਾਪਸ ਲਓ ਆਦਿ ਨਾਅਰੇ ਲਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਜਦੋਂ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜ਼ਿਲ੍ਹਾ ਭਾਜਪਾ ਦੇ ਜਦ ਚ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਪਹੁੰਚੇ ਤਾਂ ਇਸੇ ਦੌਰਾਨ ਹੀ ਕਿਸਾਨ ਆਗੂਆਂ ਨੇ ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੇ ਜ਼ਿਲ੍ਹਾ ਪੁਲੀਸ ਮੁਖੀ ਨਵਜੋਤ ਸਿੰਘ ਮਾਹਲ ਆਈ ਪੀ ਐੱਸ ਦੇ ਦਿਸ਼ਾ ਨਿਰਦੇਸ਼ਾਂ ਤੇ ਤਾਇਨਾਤ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਸਖਤ ਸੁਰਖਿਆ ਪ੍ਰਬੰਧ ਅਧੀਨ ਸਾਰੇ ਰਸਤਿਆਂ ਦੀ ਬੈਰੀਕੇਡਿੰਗ ਕੀਤੀ ਹੋਈ ਸੀ।ਪਰ ਇਸ ਦੀ ਪਰਵਾਹ ਨਾ ਕਰਦਿਆਂ ਹੋਇਆਂ ਕਿਸਾਨ ਆਗੂਆਂ ਨੇ ਬੈਰੀਕੇਟਿੰਗ ਨੂੰ ਵੀ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਿਸਨੂੰ ਪੁਲੀਸ ਫੋਰਸ ਨੇ ਅਸਫਲ ਬਣਾ ਦਿੱਤਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਕਾਫ਼ਲੇ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇਸ ਮੌਕੇ ਸੰਘਰਸ਼ਸ਼ੀਲ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਭਾਜਪਾ ਆਗੂਆਂ ਦਾ ਕਾਲੇ ਕਾਨੂੰਨ ਰੱਦ ਹੋਣ ਤੱਕ ਇਸ ਤਰੀਕੇ ਨਾਲ ਹੀ ਵਿਰੋਧ ਹੁੰਦਾ ਰਹੇਗਾ। ਉਨ੍ਹਾਂ ਦੋਸ਼ ਲਗਾਉਦਿਆਂ ਕਿਹਾ ਕਿ ਭਾਜਪਾ ਆਗੂ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਤਾਂ ਜੋ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾ ਕੇ ਆਪਣੀਆਂ ਤਾਨਾਸ਼ਾਹੀ ਨੀਤੀਆਂ ਲਾਗੂ ਕਰ ਸਕੇ ਅਤੇ ਪੰਜਾਬ ਦੇ ਲੋਕਾਂ ਉੱਤੇ ਜਬਰ ਕਰਕੇ ਪੰਜਾਬ ਨੂੰ ਹੋਰ ਬਰਬਾਦ ਕਰਨਾ ਚਾਹੁੰਦੇ ਹਨ। ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ,ਮਾਸਟਰ ਦਵਿੰਦਰ ਸਿੰਘ ਕੱਕੋਂ, ਕਰਨੈਲ ਸਿੰਘ ਲਵਲੀ, ਜਗਤਾਰ ਸਿੰਘ ਭਿੰਡਰ,ਕਸ਼ਮੀਰੀ ਬਿੱਲਾ,ਸਿਮਰਨਜੀਤ ਸਿੰਘ ਸੇਮਾ,ਮਨੀਤ ਸਿੰਘ, ਰਛਪਾਲ ਸਿੰਘ ਲੱਭਾ,ਗੁਰਜਾਪ ਸਿੰਘ ਜੌਹਲ,ਮਨਪ੍ਰੀਤ ਸਿੰਘ ਸਹੋਤਾ,ਦਲਵੀਰ ਸਿੰਘ, ਸ਼ਰਨਜੀਤ ਸਿੰਘ, ਦੀਪਕ ਮੱਲ, ਲੰਬੜਦਾਰ ਅਮਨਦੀਪ ਸਿੰਘ,ਅੰਮ੍ਰਿਤਪਾਲ ਸਿੰਘ ਅਰੋੜਾ ਆਦਿ ਵੱਡੀ ਗਿਣਤੀ ਵਿਚ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।