ਆਸ਼ਾ ਗਰਗ ਨੂੰ ਹਜ਼ਾਰਾਂ ਨਮ ਅੱਖਾਂ ਨੇ ਸ਼ਰਧਾਂਜਲੀ ਕੀਤੀਆਂ ਭੇਟ  

Advertisement

ਆਸ਼ਾ ਗਰਗ ਨੂੰ ਹਜ਼ਾਰਾਂ ਨਮ ਅੱਖਾਂ ਨੇ ਸ਼ਰਧਾਂਜਲੀ ਕੀਤੀਆਂ ਭੇਟ

–ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਲ

ਬਠਿੰਡਾ 4 ਅਪ੍ਰੈਲ (ਕੁਲਬੀਰ ਬੀਰਾ) ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੀ ਧਰਮਪਤਨੀ ਅਤੇ ਸੀਨੀਅਰ ਐਡਵੋਕੇਟ ਰਾਜਨ ਗਰਗ ਦੀ ਮਾਤਾ ਆਸ਼ਾ ਗਰਗ 24 ਮਾਰਚ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਨਿਵਾਸੀ ਸਨ ਅਕਾਲ ਚਲਾਣਾ ਕਰ ਗਏ ਸਨ । ਸਵਰਗੀ ਸ੍ਰੀਮਤੀ ਆਸ਼ਾ ਗਰਗ ਦੀ ਆਤਮਕ ਸ਼ਾਂਤੀ ਲਈ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਐੱਮਐੱਸਡੀ ਸਕੂਲ ਵਿਖੇ ਕੀਤੀ ਗਈ। ਇਸ ਮੌਕੇ ਸ੍ਰੀਮਤੀ ਆਸ਼ਾ ਗਰਗ ਨੂੰ ਹਜ਼ਾਰਾਂ ਨਮ ਅੱਖਾਂ ਨੇ ਸ਼ਰਧਾਂਜਲੀ ਭੇਟ ਕੀਤੀਆਂ। ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੇਰਲਾ ਵਿੱਚ ਹੋ ਰਹੀਆਂ ਚੋਣਾਂ ਤੋਂ ਵਿਸ਼ੇਸ਼ ਤੌਰ ਤੇ ਸ਼ਰਧਾਂਜਲੀ ਸਮਾਗਮ ਵਿੱਚ ਪੁੱਜੇ। ਵਿੱਤ ਮੰਤਰੀ ਨੇ ਗਰਗ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ੍ਰੀਮਤੀ ਆਸ਼ਾ ਗਰਗ ਨੇਕ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ ਅਤੇ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਉਂਦੇ ਰਹੇ ਸਨ ਉਨ੍ਹਾਂ ਦੀ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈ ਉੱਥੇ ਹੀ ਸਮਾਜ ਵਿਚ ਇਕ ਚੰਗੇ ਇਨਸਾਨ ਦੀ ਘਾਟ ਹਮੇਸ਼ਾਂ ਹੀ ਰਹੇਗੀ। ਇਸ ਮੌਕੇ ਸੀਨੀਅਰ ਐਡਵੋਕੇਟ ਰਾਜਨ ਗਰਗ ਨੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਹੀ ਪਤਵੱਤੇ ਸੱਜਣਾਂ ਦਾ ਧੰਨਵਾਦ ਕੀਤਾ । ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ,ਕਾਮਰੇਡ ਹਰਦੇਵ ਅਰਸ਼ੀ ਸਾਬਕਾ ਐਮਐਲਏ ਬੁਢਲਾਡਾ ,ਗੰਡਾ ਸਿੰਘ ਧਾਲੀਵਾਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ,ਕੇਵਲ ਕ੍ਰਿਸ਼ਨ ਅਗਰਵਾਲ ਚੇਅਰਮੈਨ ਬਠਿੰਡਾ ਇੰਪਰੂਵਮੈਂਟ ਟਰੱਸਟ ,ਟਹਿਲ ਸਿੰਘ ਸੰਧੂ ਸਮੇਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਗਰਗ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ।