ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਹੋਣ ਦੀ ਸੰਭਾਵਨਾ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਹੋਣ ਦੀ ਸੰਭਾਵਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਟਾਲਣ ਦੇ ਮਤੇ ਨੂੰ ਦਿੱਤੀ ਪ੍ਰਵਾਨਗੀ

ਉਪ-ਰਾਜਪਾਲ ਨੂੰ ਭੇਜੀ ਗਈ ਸਿਫਾਰਿਸ਼

25 ਅਪ੍ਰੈਲ ਨੂੰ ਹੋਣੀਆਂ ਹਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਕੋਰੋਨਾ ਦੇ ਵੱਧ ਰਹੇ ਮਾਮਲਿਆੰ ਨੂੰ ਲੈ ਕੇ ਕੇਜਰੀਵਾਲ ਸਰਕਾਰ ਨੇ ਕੀਤਾ ਫੈਸਲਾ

ਨਵੀਂ ਦਿੱਲੀ, 20ਅਪ੍ਰੈਲ(ਵਿਸ਼ਵ  ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਹੋ ਸਕਦੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਚੋਣਾਂ ਨੂੰ ਟਾਲਣ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਪ-ਰਾਜਪਾਲ ਨੂੰ ਇਹ ਸਿਫਾਰਿਸ਼ ਭੇਜੀ ਗਈ ਹੈ ਕਿ ਚੋਣਾਂ ਮੁਲਤਵੀ ਕਰ ਦਿੱਤੀਆਂ ਜਾਣ। ਦੱਸ ਦੱਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਹਨ। ਚੋਣਾਂ ਨੂੰ ਮੁਲਤਵੀ ਕਰਨ ਦਾ ਕਾਰਨ ਕੋਰੋਨਾ ਦੇ ਵੱਧ ਰਹੇ ਮਾਮਲੇ ਹਨ।