ਸੂਬੇ ਵਿੱਚ ਖ਼ਰੀਦ ਦੇ ਗਿਆਰਵੇਂ ਦਿਨ ਪੜ੍ਹੋ ਕਿੰਨੇ ਮੀਟਿ੍ਰਕ ਟਨ ਕਣਕ ਹੋਈ ਖ਼ਰੀਦ

Advertisement

ਚੰਡੀਗੜ, 20 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਗਿਆਰਵੇਂ ਦਿਨ 607958 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 607404 ਅਤੇ ਆੜਤੀਆਂ ਵਲੋਂ 554 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 607404 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 106095 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 162680 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 142592 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 66154 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 65678 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 64205 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਗਿਆਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 5542280 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।