ਅੱਜ ਦਾ ਮੌਸਮ

Advertisement

ਅੱਜ ਦਾ ਮੌਸਮ

ਹਰਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਸ਼ ਦੀ ਹੈ ਸੰਭਾਵਨਾ

ਦਿੱਲੀ,11ਮਈ (ਵਿਸ਼ਵ ਵਾਰਤਾ): ਭਾਰਤ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 2 ਘੰਟਿਆਂ ਦੌਰਾਨ ਪਲਵਲ, ਹੋਡਲ (ਹਰਿਆਣਾ), ਤਿਜਾਰਾ, ਭਿਵਾਰੀ, ਅਲਵਰ, ਲਕਸ਼ਮਣਗੜ੍ਹ (ਰਾਜਸਥਾਨ), ਹਸਤਿਨਾਪੁਰ, ਖਟੋਲੀ, ਚਾਂਦਪੁਰ, ਸੰਭਲ, ਜੱਟੜੀ, ਲੋਨੀ ਦੇਹਤ (ਯੂਪੀ) ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਰਹੇਗੀ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਅਤੇ ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਬਾਰਸ਼ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਰਾਜਸਥਾਨ ਵਿੱਚ ਮੰਗਲਵਾਰ ਨੂੰ  ਬਾਰਸ਼ ਹੋ ਸਕਦੀ ਹੈ ਅਤੇ ਕਈ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਯੂਪੀ, ਐਮ ਪੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

ਵਿਭਾਗ ਨੇ ਆਸਾਮ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਸਿਕਮ, ਮਣੀਪੁਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਉੱਤਰ-ਪੂਰਬ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਅਨੁਸਾਰ, ਪੱਛਮੀ ਬੰਗਾਲ, ਓਡੀਸ਼ਾ, ਬਿਹਾਰ, ਝਾਰਖੰਡ, ਕਰਨਾਟਕ, ਮੱਧ ਮਹਾਰਾਸ਼ਟਰ, ਵਿਦਰਭ, ਤੇਲੰਗਾਨਾ ਵਿੱਚ ਹਵਾ ਬਹੁਤ ਤੇਜ਼ੀ ਨਾਲ ਚਲ ਸਕਦੀ ਹੈ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਕੇਰਲ, ਤਾਮਿਲਨਾਡੂ, ਪੁਡੂਚੇਰੀ, ਆਂਧਰਾ ਪ੍ਰਦੇਸ਼, ਛੱਤੀਸਗੜ ਵਿੱਚ ਬਾਰਸ਼ ਹੋ ਸਕਦੀ ਹੈ। ਵਿਭਾਗ ਨੇ ਗੁਜਰਾਤ ਅਤੇ ਗੋਆ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।