ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨਹੀਂ ਰਹੇ

Advertisement

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨਹੀਂ ਰਹੇ

ਚੰਡੀਗੜ੍ਹ, 12 ਮਈ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਚੇਅਰਮੈਨ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ ਹੋ ਗਿਆ ਹੈ। ਵਿਧਾਇਕ ਕੁਲਬੀਰ ਜ਼ੀਰਾ ਦੇ ਪਿਤਾ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਸਨ। ਅੱਜ ਮੋਹਾਲੀ ਦੇ ਇਕ ਹਸਪਤਾਲ ਵਿੱਚ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਉਹਨਾਂ ਦਾ ਸਸਕਾਰ ਜ਼ੀਰਾ ਦੇ ਨੇੜੇ ਉਹਨਾਂ ਦੇ ਜੱਦੀ ਪਿੰਡ ਬੱਸੀ ਬੂਟੇ ਵਾਲਾ ਵਿਖੇ ਅੱਜ ਦੁਪਹਿਰ ਤੋਂ ਬਾਅਦ 3 ਵਜੇ ਕੀਤਾ ਜਾਵੇਗਾ।