ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ ਤੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

Advertisement

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ ਤੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ  ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 12 ਮਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹਨਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਸਮੁੱਚੇ ਪੰਜਾਬ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ । ਉਹਨਾਂ ਕਿਹਾ ਕਿ ਪੰਜਾਬ ਇੱਕ ਜੁਝਾਰੂ ਨੇਤਾ ਤੋਂ ਵਾਂਝਾ ਹੋ ਗਿਆ ਹੈ । ਉਹਨਾਂ ਨੇ ਕੁਲਬੀਰ ਸਿੰਘ ਜ਼ੀਰਾ ਜੋ ਕਿ ਜ਼ੀਰਾ ਹਲਕੇ ਤੋਂ ਕਾਂਗਰਸੀ ਵਿਧਾਇਕ ਹੈ ਨਾਲ ਦੁੱਖ ਸਾਂਝਾ ਕਰਦਿਆਂ ਉਹਨਾਂ ਦੇ ਪਰਿਵਾਰ ਅਤੇ  ਸਬੰਧੀਆਂ ਨੂੰ ਇਹ ਸਦਮਾ ਬਰਦਾਸ਼ਤ ਕਰਨ ਅਤੇ ਵਾਹਿਗੁਰੂ ਅੱਗੇ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਹੈ ।