ਆਈਸੀਸੀ ਦੀ ਬੋਰਡ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾ

Advertisement

ਆਈਸੀਸੀ ਦੀ ਬੋਰਡ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾ

ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਪੁਰਸ਼ ਵਿਸ਼ਵ ਕੱਪ ਦੇ ਸੰਬੰਧ ਵਿੱਚ ਇੱਕ ਬਹੁਤ ਵੱਡਾ ਫੈਸਲਾ ਲਿਆ ਹੈ। ਮੰਗਲਵਾਰ, 1 ਜੂਨ ਨੂੰ ਦੁਬਈ ਵਿਚ ਆਈਸੀਸੀ ਬੋਰਡ ਦੀ ਬੈਠਕ ਵਿਚ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਗਿਣਤੀ ‘ਤੇ ਸਹਿਮਤੀ ਬਣ ਗਈ ਹੈ। ਵਿਸ਼ਵ ਕੱਪ ਵਿੱਚ ਖੇਡਣ ਵਾਲੀਆਂ 10 ਟੀਮਾਂ ਦੀ ਗਿਣਤੀ ਵਧਾ ਕੇ 14 ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਟੀ -20 ਵਿਸ਼ਵ ਕੱਪ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਕੁੱਲ ਗਿਣਤੀ ਨੂੰ ਵੀ ਵਧਾਕੇ 20 ਕਰਨ ਦਾ ਫੈਸਲਾ ਕੀਤਾ ਗਿਆ।