ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਜ਼ਿੰਮੇਵਾਰ ਆਗੂ – ਰਾਸ਼ਟਰਪਤੀ ਵਲਾਦੀਮੀਰ ਪੁਤਿਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਜ਼ਿੰਮੇਵਾਰ ਆਗੂ – ਰਾਸ਼ਟਰਪਤੀ ਵਲਾਦੀਮੀਰ ਪੁਤਿਨ

ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)-ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਵਿਵਾਦ ‘ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਜ਼ਿੰਮੇਵਾਰ ਨੇਤਾ ਹਨ। ਇਹ ਦੋਵੇਂ ਆਪਸੀ ਮੁੱਦਿਆਂ ਨੂੰ ਸੁਲਝਾਉਣ ਦੇ ਸਮਰੱਥ ਹਨ। ਪੁਤਿਨ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਭਾਰਤ ਅਤੇ ਚੀਨ ਵਿਚਾਲੇ ਕਿਸੇ ਵੀ ਦਖਲ ਦੀ ਜ਼ਰੂਰਤ ਨਹੀਂ ਹੈ। ਰੂਸ ਦੇ ਰਾਸ਼ਟਰਪਤੀ ਦੇ ਇਸ ਬਿਆਨ ਨੂੰ ਇਸ਼ਾਰਿਆਂ ਵਿੱਚ ਅਮਰੀਕਾ ਨੂੰ ਦਿੱਤੀ ਸਲਾਹ ਮੰਨਿਆ ਜਾ ਰਿਹਾ ਹੈ। ਰੂਸ ਦੇ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਭਾਰਤ ਅਤੇ ਚੀਨ ਵਿਚਾਲੇ ਸੰਬੰਧ ਕੁਝ ਮੁੱਦਿਆਂ ‘ਤੇ ਸਹੀ ਨਹੀਂ ਹਨ।