ਸਾਬਕਾ ਮੁੱਖ ਮੰਤਰੀ ਦੀ ਸਿਹਤ ਵਿਗੜੀ 

Advertisement

ਸਾਬਕਾ ਮੁੱਖ ਮੰਤਰੀ ਦੀ ਸਿਹਤ ਵਿਗੜੀ 

ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ

ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦੀ ਲਾਗ ਦੇ ਲੱਛਣ ਦਿਖਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਮਲਨਾਥ ਵਿੱਚ ਬੁਖਾਰ ਤੋਂ ਇਲਾਵਾ ਕੋਰੋਨਾ ਦੀ ਲਾਗ ਦੇ ਹੋਰ ਲੱਛਣ ਦਿਖਣ ਤੋਂ ਬਾਅਦ ਉਹਨਾਂ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਗਿਆ।ਹੁਣ ਉਹ ਡਾਕਟਰਾਂ ਦੀ ਨਿਗਰਾਨੀ ਵਿੱਚ ਇਲਾਜ਼ ਅਧੀਨ ਹਨ।