‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਹਾਲਤ ਹੋਈ ਗੰਭੀਰ

Advertisement

‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਹਾਲਤ ਹੋਈ ਗੰਭੀਰ

ਪੀ.ਜੀ.ਆਈ ਚੰਡੀਗੜ੍ਹ ਜ਼ੇਰੇ ਇਲਾਜ ਹਨ ਮਿਲਖਾ ਸਿੰਘ

ਚੰਡੀਗੜ੍ਹ, 18 ਜੂਨ(ਵਿਸ਼ਵ ਵਾਰਤਾ)- ਫਲਾਇੰਗ ਸਿੱਖ ਮਿਲਖਾ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ। ਬੀਤੀ ਰਾਤ ਅਚਾਨਕ ਉਹਨਾਂ ਦੀ ਹਾਲਤ ਵਿਗੜ ਗਈ। ਜਿਸ ਵਿੱਚ ਖ਼ਬਰ ਮਿਲਣ ਤੱਕ ਕੋਈ ਸੁਧਾਰ ਨਹੀਂ ਦਿਖਾਈ ਦੇ ਰਿਹਾ। ਮਿਲਖਾ  ਸਿੰਘ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਪੀੜਤ ਹੋਣ ਕਾਰਨ ਪੀ.ਜੀ.ਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਫਿਰ ਉਹਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਦੇਖਿਆ ਗਿਆ ਸੀ। ਲੰਘੀ ਰਾਤ ਫਿਰ ਉਹਨਾਂ ਦੀ ਹਾਲਤ ਵਿਗੜ ਗਈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਕੁਝ ਦਿਨ ਪਹਿਲਾਂ ਬਿਮਾਰ ਰਹਿਣ ਉਪਰੰਤ ਮੌਤ ਹੋ ਗਈ।