ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਸੰਭਾਲਣਗੇ ਪ੍ਰਧਾਨਗੀ

Advertisement

ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਸੰਭਾਲਣਗੇ ਪ੍ਰਧਾਨਗੀ

ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ  ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਰਸਮੀ ਤੌਰ ਤੇ ਪ੍ਰਧਾਨਗੀ ਦਾ ਆਹੁਦਾ ਸੰਭਾਲਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ  ਸਿੰਘ ਨਾਗਰਾ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਸ਼ੁੱਕਰਵਾਰ 23 ਜੁਲਾਈ ਨੂੰ11 ਵਜੇ  ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਆਪਣਾ ਆਹੁਦਾ ਸੰਭਾਲਣਗੇ।ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਹੋਰ ਸਮੁੱਚੀ ਲੀਡਰਸ਼ਿਪ ਵੀ ਹਾਜਰ ਹੋਵੇਗੀ।