ਬਹੁਜਨ ਸਮਾਜ ਪਾਰਟੀ ਨੇ 2022 ਦੀਆਂ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Advertisement

ਬਹੁਜਨ ਸਮਾਜ ਪਾਰਟੀ ਨੇ 2022 ਦੀਆਂ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਪੜ੍ਹੋ,ਕਿਹਨਾਂ ਦੀ ਝੋਲੀ ਪਈਆਂ ਦਸੂਹਾ ਤੇ ਲੁਧਿਆਣਾ ਉੱਤਰੀ ਦੀਆਂ ਟਿਕਟਾਂ

 

 

ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)  ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜੋ ਕਿ ਅਗਲੇ ਸਾਲ ਹੋਣੀਆਂ ਹਨ,ਦੇ ਸੰਬੰਧ ਵਿੱਚ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਮਿਲ ਕੇ ਚੋਣਾਂ ਲੜਨਗੀਆਂ । ਅਕਾਲੀ ਦਲ ਨੇ 64 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਅੱਜ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ  ਕਿ ਵਿਧਾਨ ਸਭਾ ਹਲਕਾ ਦਸੂਹਾ ਤੋਂ  ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ  ਗੁਰਮੇਲ ਸਿੰਘ ਜੀਕੇ  ਨੂੰ ਹਲਕਾ ਇੰਚਾਰਜ  ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਐਲਾਨੇ ਹਲਕਾ ਇੰਚਾਰਜ ਹੀ 2022 ਦੀਆਂ ਚੋਣਾਂ ਲਈ ਪਾਰਟੀ ਦੇ ਸੰਭਾਵੀ ਉਮੀਦਵਾਰ ਹੋਣਗੇ।