ਬੀਐਸਐਫ ਦੇ ਅਧੀਕਾਰਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ

Advertisement

ਬੀਐਸਐਫ ਦੇ ਅਧੀਕਾਰਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ

 

 

 

ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਭਾਰਤ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਅੱਜ ਸਵਾਲ ਚੁੱਕਦਿਆਂ ਕਿਹਾ ਹੈ ਕਿ ਸ਼ਾਇਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਾਣੇ ਅਣਜਾਣੇ ਵਿੱਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਦੇ ਹੱਥਾਂ ਵਿੱਚ ਦੇ ਦਿੱਤਾ ਹੈ,ਜਿਸ ਨੂੰ ਕਿ ਹੁਣ ਸੀਮਾ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਵਿੱਚ ਦੇ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਇਹ ਪੰਜਾਬ ਪੁਲਿਸ ਦੇ ਅਧਿਕਾਰਾਂ ਦਾ ਹਨਨ ਹੈ। 

ਦੱਸ ਦਈਏ ਕਿ ਅੱਜ ਹੀ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦਾ ਵਾਧਾ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਐਸਐਫ ਨੂੰ ਗ੍ਰਿਫਤਾਰੀ ,ਤਲਾਸ਼ੀ ਅਤੇ ਜਬਤ ਕਰਨ ਦੇ ਹੱਕ ਵੀ ਪ੍ਰਦਾਨ ਕੀਤੇ ਗਏ ਹਨ।