ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਲਿਆ ਨਿਸ਼ਾਨੇ ਤੇ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਸ਼ਲਾਘਾ 

Advertisement

ਬੀਐਸਐਫ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ‘ਤੇ ਸਿਆਸੀ ਬਿਆਨਬਾਜੀ ਜਾਰੀ

ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਲਿਆ ਨਿਸ਼ਾਨੇ ਤੇ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਸ਼ਲਾਘਾ 

ਚੰਡੀਗੜ੍ਹ,14 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ  ਕੱਲ੍ਹ ਵਧਾਏ ਗਏ ਬੀਐਸਐਫ ਦੇ ਅਧਿਕਾਰਾਂ ਨੂੰ ਲੈ ਕੇ ਸਿਆਸੀ ਘਮਸਾਣ ਜਾਰੀ ਹੈ। ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈ ਰਹੀਆਂ ਹਨ,ਉੱਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦਾ ਜਿੰਮੇਵਾਰ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਕੈਪਟਨ ਕੇਂਦਰ ਸਰਕਾਰ ਨਾਲ ਮਿਲੇ ਹੋਏ ਹਨ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਬਲਾਂ ਦਾ ਉਪਯੋਗ ਦੇਸ਼ ਦੇ ਲੋਕਾਂ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਹੀ ਕਰਨਾ ਚਾਹੀਦਾ ਹੈ ਨਾ ਕਿ ਆਪਣੀਆਂ ਨਾਕਾਮਯਾਬੀਆਂ ਨੂੰ ਲੁਕਾਉਣ ਲਈ।ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਵਧੀਆ ਇਸ ਗੱਲ ਨੂੰ ਕੋਈ ਨਹੀਂ ਜਾਣਦਾ। ਇਸ ਦੇ ਨਾਲ ਹੀ ਜਾਖੜ ਨੇ ਆਪਣੀ ਇੱਕ ਪੁਰਾਣੀ ਫੋਟੋ ਸਾਂਝੀ ਕਰਦਿਆਂ ਕਿਹਾ ਕਿ ਮੈਂ ਉਸ ਸਮੇਂ ਬੀਐਸਐਫ ਅਧਿਕਾਰੀਆਂ ਨੂੰ ਮਿਲਣ ਗਿਆ ਸੀ ਜਦੋਂ ਅਕਾਲੀ ਦਲ ਆਪਣੀ ਸਰਕਾਰ ਦੀਆਂ ਅਸਫਲਤਾਵਾਂ ਲਈ ਬੀਐਸਐਫ ਨੂੰ ਜਿੰਮੇਵਾਰ ਬਣਾ ਰਹੀ ਸੀ।