ਪੈਕਿੰਗ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਮਜ਼ੂਦਰਾਂ ਦੀ ਹੋਈ ਮੌਤ

Advertisement

ਪੈਕਿੰਗ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਮਜ਼ੂਦਰਾਂ ਦੀ ਹੋਈ ਮੌਤ

BIG NEWS

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਗੁਜਰਾਤ ਦੇ ਸੂਰਤ ਜ਼ਿਲ੍ਹੇ ਤੋਂ ਇਕ ਪੈਕਿੰਗ ਫੈਕਟਰੀ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਅੱਜ ਸਵੇਰੇ ਇਕ 5ਮੰਜ਼ਿਲਾ ਪੈਕਿੰਗ ਯੂਨਿਟ ਵਿੱਚ ਅਚਾਨਕ ਹੀ ਅੱਗ ਲੱਗ ਗਈ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ  ਗਈ।

ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਕਡੋਡੋਰਾ ਉਦਯੋਗਿਕ ਖੇਤਰ ਵਿੱਚ ਸਥਿਤ ਇਸ ਯੂਨਿਟ ਤੋਂ 125 ਲੋਕਾਂ ਨੂੰ ਸਰੁੱਖਿਅਤ ਬਾਹਰ ਕੱਢਿਆ ਗਿਆ। ਪਰ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ। ਰਾਹਤ ਕਾਰਜ ਅਜੇ ਵੀ ਜਾਰੀ ਹੈ। ਅੱਗ ਲੱਗਣ ਦੇ ਕਾਰਨ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।