ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਾੜੀਆਂ ਬਿਜਲੀ ਦੇ ਪੁਰਾਣੇ ਬਕਾਏ ਬਿੱਲਾਂ ਦੀਆਂ ਕਾਪੀਆਂ

Advertisement
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਾੜੀਆਂ ਬਿਜਲੀ ਦੇ ਪੁਰਾਣੇ ਬਕਾਏ ਬਿੱਲਾਂ ਦੀਆਂ ਕਾਪੀਆਂ
ਬਕਾਏ ਬਿੱਲ ਮੁਆਫ ਕਰਨ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ,18 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਅੱਜ ਬਿਜਲੀ ਦੇ  ਬਕਾਏ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਸੰਕੇਤਕ ਤੌਰ ਉੱਤੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਗੱਗੋਂ ਵਿਖੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਕਿਹਾ। ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ।