ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 40 ਫੀਸਦੀ ਟਿਕਟਾਂ ਦੇਣ ਦਾ ਕੀਤਾ ਐਲਾਨ

Advertisement

ਕਾਂਗਰਸ ਪਾਰਟੀ ਦਾ ਇਤਿਹਾਸਕ ਫੈਸਲਾ

ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 40 ਫੀਸਦੀ ਟਿਕਟਾਂ ਦੇਣ ਦਾ ਕੀਤਾ ਐਲਾਨ

ਪੰਜਾਬ ਦੀਆਂ ਚੋਣਾਂ ਲਈ ਵੀ ਕੀਤਾ ਜਾ ਸਕਦਾ ਹੈ ਵੱਡਾ ਐਲਾਨ

 

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ) -ਅਗਲੇ ਸਾਲ ਹੋਣ ਵਾਲੀਆਂ ਪੰਜਾਬ,ਉੱਤਰ ਪ੍ਰਦੇਸ਼ ਅਤੇ ਹੋਰ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਵਿੱਚ ਇੱਕ ਸਮਾਗਮ ਦੌਰਾਨ ਇਹ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ 40 ਫੀਸਦੀ ਸੀਟਾਂ ਔਰਤਾਂ ਨੂੰ ਦੇਵੇਗੀ। ਇਸ ਦੇ ਨਾਲ ਹੀ ਜਦੋਂ ਉਹਨਾਂ ਕੋਲੋਂ ਪੁੱਛਿਆ ਗਿਆ ਕਿ ਕੀ ਪੰਜਾਬ ਵਿੱਚ ਵੀ ਇਹੀ ਫਾਰਮੂਲਾ ਵਰਤਿਆ ਜਾਵੇਗਾ ਤਾਂ ਉਹਨਾਂ ਕਿਹਾ ਕਿ ਮੇਰੇ ਕੋਲ ਸਿਰਫ ਯੂਪੀ ਦੀ ਜਿੰਮੇਵਾਰੀ ਹੈ ਅਤੇ ਜੇਕਰ ਪੰਜਾਬ ਦੀ ਪਾਰਟੀ ਇਕਾਈ ਅਜਿਹਾ ਕਰਨਾ ਚਾਹੁੰਦੀ ਹੈ ਤਾਂ ਉਹਨਾਂ ਨੂੰ ਬੇਹੱਦ ਖੁਸ਼ੀ ਹੋਵੇਗੀ।