ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਕਰਨਗੇ ਸੰਬੋਧਨ 

0
22

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਕਰਨਗੇ ਸੰਬੋਧਨ 


ਦਿੱਲੀ, 28ਨਵੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਅਜਿਹਾ ਸਾਲ 2021 ਵਿੱਚ 11ਵੀਂ ਵਾਰ ਹੋਵੇਗਾ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ। ਇਹ ਪ੍ਰੋਗਰਾਮ ਆਲ ਇੰਡੀਆ ਰੇਡੀਓ, ਦੂਰਦਰਸ਼ਨ, ਆਲ ਇੰਡੀਆ ਰੇਡੀਓ ਨਿਊਜ਼ ਅਤੇ ਮੋਬਾਈਲ ਐਪ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹਨ।