ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਬਰੀ ਵਾਲ ਕਟਵਾਉਣ ਦਾ ਅਨੋਖਾ ਮਾਮਲਾ ਆਇਆ ਸਾਹਮਣੇ

0
121
news

ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਬਰੀ ਵਾਲ ਕਟਵਾਉਣ ਦਾ ਅਨੋਖਾ ਮਾਮਲਾ ਆਇਆ ਸਾਹਮਣੇ

news

ਚੰਡੀਗੜ੍ਹ, 28 ਨਵੰਬਰ(ਵਿਸ਼ਵ ਵਾਰਤਾ)-ਪਿੰਡ ਜਲਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰਸੀਪਲ ਵੱਲੋਂ ਬੱਚਿਆਂ ਦੇ ਵਾਲ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੱਚਿਆਂ ਦੇ ਮਾਪਿਆਂ ਨੇ ਪ੍ਰਿੰਸੀਪਲ ਵੱਲੋਂ ਕੀਤੇ ਇਸ ਵਿਵਹਾਰ ਦਾ ਰੋਸ ਜ਼ਾਹਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਨੇ ਵਾਲ ਕੱਟਣ ਵਾਲਾ ਵਿਅਕਤੀ ਸੱਦ ਕੇ ਉਨ੍ਹਾਂ ਨੂੰ ਬਿਨਾਂ ਦੱਸੇ ਬੱਚਿਆਂ ਦੇ ਵਾਲ ਕੱਟੇ ਹਨ। 

ਇਸ ਮਾਮਲੇ ਤੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਹਨਾਂ ਨੇ ਕਈ ਵਾਰ ਬੱਚਿਆਂ ਨੂੰ ਕਿਹਾ ਸੀ ਕਿ ਵਾਲ ਸਾਦੇ ਢੰਗ ਨਾਲ ਕਟਵਾਕੇ ਸਕੂਲ ਆਉਣ। ਕਈ ਤਰ੍ਹਾਂ ਦੇ ਡਿਜ਼ਾਈਨ ਹੋਣ ਕਾਰਨ ਉਨ੍ਹਾਂ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਵਾਲ ਕੱਟਣ ਵਾਲੇ ਵਿਅਕਤੀ ਨੇ ਇਹ ਸਪਸ਼ਟ ਕੀਤਾ ਕਿ ਉਸ ਨੂੰ ਪ੍ਰਿੰਸੀਪਲ ਨੇ ਕਿਹਾ ਸੀ, ਇਸ ਲਈ ਉਸਨੇ ਬੱਚਿਆਂ ਦੇ ਵਾਲ ਕੱਟੇ ਹਨ। ਪੀੜਤ ਬੱਚਿਆਂ ਦੇ ਮਾਪਿਆਂ ਵੱਲੋਂ ਸਖ਼ਤ ਕਾਰਵਾਈ ਮੰਗ ਕੀਤੀ ਜਾ ਰਹੀ ਹੈ।