1 ਦਸੰਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

50
BIG NEWS
Advertisement

1 ਦਸੰਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

BIG NEWS

ਚੰਡੀਗੜ੍ਹ, 30 ਨਵੰਬਰ(ਵਿਸ਼ਵ ਵਾਰਤਾ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 1 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 1 ਦਸੰਬਰ ਨੂੰ ਯੂਥ ਆਗੂ ਜਤਿੰਦਰ ਸਿੰਘ ਥਿੰਦ ਦੀ ਅਗਵਾਈ ਵਿਚ, 2 ਦਸੰਬਰ ਨੂੰ ਖਜਾਨ ਸਿੰਘ ਹਰਿਆਣਾ, 3 ਦਸੰਬਰ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 4 ਦਸੰਬਰ ਨੂੰ ਗੁਰਨਾਮ ਸਿੰਘ ਸਿੰਗੜੀਵਾਲ ਯੂਥ ਆਗੂ ਹੁਸਿਆਰਪੁਰ, 5 ਦਸੰਬਰ ਨੂੰ ਵਰਿੰਦਰ ਸਿੰਘ ਸੇਖੋ ਮੀਤ ਪ੍ਰਧਾਨ ਯੂਥ ਸਮਰਾਲਾ, 6 ਦਸੰਬਰ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ ਦਿਹਾਤੀ, 7 ਦਸੰਬਰ ਨੂੰ ਜਤਿੰਦਰਬੀਰ ਸਿੰਘ ਪੰਨੂੰ ਯੂਥ ਆਗੂ ਗੁਰਦਾਸਪੁਰ, 8 ਦਸੰਬਰ ਨੂੰ ਹਰਬੰਸ ਸਿੰਘ ਪੈਲੀ ਨਵਾਂਸਹਿਰ, 9 ਦਸੰਬਰ ਨੂੰ ਬਾਬਾ ਜਗਜੀਤ ਸਿੰਘ ਕਲੇਰਾ-ਸਾਧੂ ਸਿੰਘ ਪੇਧਨੀ ਕਾਲਾਬੂਲਾ ਸੰਗਰੂਰ, 10 ਦਸੰਬਰ ਨੂੰ ਪਰਮਜੀਤ ਸਿੰਘ ਫਾਜਿਲਕਾ, 11 ਦਸੰਬਰ ਨੂੰ ਜਸਵੰਤ ਸਿੰਘ ਚੀਮਾਂ ਲੁਧਿਆਣਾ, 12 ਦਸੰਬਰ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 13 ਦਸੰਬਰ ਨੂੰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 14 ਦਸੰਬਰ ਨੂੰ ਸਿੰਗਾਰਾ ਸਿੰਘ ਬਡਲਾ ਫ਼ਤਹਿਗੜ੍ਹ ਸਾਹਿਬ, 15 ਦਸੰਬਰ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 16 ਦਸੰਬਰ ਨੂੰ ਇਕਬਾਲ ਸਿੰਘ ਬਰੀਵਾਲਾ ਮੁਕਤਸਰ ਦੇ ਜਥੇ ਗ੍ਰਿਫ਼ਤਾਰੀ ਦੇਣ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜਿ਼ੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ । ਸ. ਟਿਵਾਣਾ ਨੇ ਅੱਜ ਤੱਕ ਪਾਰਟੀ ਜਿ਼ੰਮੇਵਾਰੀ ਨੂੰ ਪੂਰਨ ਕਰਨ ਵਾਲੇ 150 ਜਥਿਆ ਦੀ ਅਗਵਾਈ ਕਰਨ ਵਾਲੇ ਆਗੂਆਂ ਅਤੇ ਮੈਬਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਮਕਸਦ ਲਈ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਇਹ ਮੋਰਚਾ ਲਗਾਇਆ ਗਿਆ ਹੈ, ਨਿਸ਼ਾਨੇ ਦੀ ਪ੍ਰਾਪਤੀ ਤੱਕ ਪਾਰਟੀ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਇਸ ਜਿ਼ੰਮੇਵਾਰੀ ਨੂੰ ਇਸੇ ਤਰ੍ਹਾਂ ਪੂਰਨ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਜੋ ਚੋਣਾਂ ਦੇ ਸੰਬੰਧ ਵਿਚ ਜਿ਼ੰਮੇਵਾਰੀਆਂ ਦਿੱਤੀਆ ਜਾਣਗੀਆ, ਉਸਨੂੰ ਵੀ ਸੰਜ਼ੀਦਗੀ ਨਾਲ ਪੂਰਨ ਕਰਕੇ ਪਾਰਟੀ ਦੀ ਚੜ੍ਹਦੀ ਕਲਾਂ ਕਰਨ ਵਿਚ ਯੋਗਦਾਨ ਪਾਉਣਗੇ ।

Advertisement