ਅਗਾਊਂਂ ਜ਼ਮਾਨਤ ਅਰਜੀ ਖਾਰਜ ਹੋਣ ਤੋਂ ਬਾਅਦ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ ਬਿਕਰਮ ਮਜੀਠੀਆ

1246
Advertisement

ਅਗਾਊਂਂ ਜ਼ਮਾਨਤ ਅਰਜੀ ਖਾਰਜ ਹੋਣ ਤੋਂ ਬਾਅਦ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ ਬਿਕਰਮ ਮਜੀਠੀਆ

 

ਚੰਡੀਗ੍ਹ,25 ਜਨਵਰੀ(ਵਿਸ਼ਵ ਵਾਰਤਾ)-ਐਨਡੀਪੀਐਸ ਐਕਟ ਵਿੱਚ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੱਲ੍ਹ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸਤੋਂ ਬਾਅਦ ਉਹਨਾਂ ਦੇ ਟਿਕਾਣਿਆਂ ਤੇ ਪੁਲਿਸ ਦੀ ਛਾਪੇਮਾਰੀ ਜਾਰੀ ਹੈ।ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਜੀਠੀਆ ਵੱਲੋਂ  ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੇ ਵਕੀਲ ਸੁਪਰੀਮ ਕੋਰਟ ਵਿੱਚ ਐਸਐਲਪੀ(ਸਪੈਸ਼ਲ ਲੀਵ ਪਟੀਸ਼ਨ) ਪਾਉਣ ਦੀ ਤਿਆਰੀ ਵਿੱਚ ਹਨ।

Advertisement