‘ਆਪ’ ਦੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਕਿਆਸਰਾਈਆਂ ਤੇਜ-ਹਰਪਾਲ ਸਿੰਘ ਚੀਮਾ ਦਾ ਨਾਮ ਸਭ ਤੋਂ ਵੱਧ ਚਰਚਾ ‘ਚ

70
Advertisement

‘ਆਪ’ ਦੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਕਿਆਸਰਾਈਆਂ ਤੇਜ

ਹਰਪਾਲ ਸਿੰਘ ਚੀਮਾ ਦਾ ਨਾਮ ਸਭ ਤੋਂ ਵੱਧ ਚਰਚਾ ‘ਚ

ਪੜ੍ਹੋ,ਹੋਰ ਕਿਸਨੂੰ ਮਿਲ ਸਕਦੀ ਹੈ ਸਰਕਾਰ ਵਿੱਚ ਵੱਡੀ ਜਿੰਮੇਵਾਰੀ

 

ਚੰਡੀਗੜ੍ਹ,16 ਮਾਰਚ(ਵਿਸ਼ਵ ਵਾਰਤ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਮਨੋਨਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁੰਦੇ ਦਾ ਹਲਫ਼ ਲੈਣਗੇ।ਕੱਲ੍ਹ ਤੱਕ ਮੰਤਰੀ ਮੰਡਲ ਦੇ ਬਾਕੀ ਨਾਮ ਵੀ ਸਾਹਮਣੇ ਆ ਜਾਣਗੇ। ਇਸ ਤੋਂ ਪਹਿਲਾਂ ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਮੁੱਖ ਮੰਤਰੀ ਦੇ ਨਾਲ ਆਪ ਦੀ ਸਰਕਾਰ ਵਿੱਚ ਇਕ ਉੱਪ ਮੁੱਖ ਮੰਤਰੀ ਦੀ ਵੀ ਨਿਯੁਕਤੀ ਹੋ ਸਕਦੀ ਹੈ। ਹਾਲਾਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਅਰਵਿੰਦ ਕੇਜਰੀਵਾਲ ਨੇ ਡਿਪਟੀ ਸੀਐਮ ਦੀ ਨਿਯੁਕਤੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘੋਸ਼ਣਾ ਨਹੀਂ ਕੀਤੀ। ਦੱਸ ਦਈਏ ਕਿ 2107 ਦੀਆਂ ਚੋਣਾਂ ਦੌਰਾਨ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉੱਪ ਮੁੱਖ ਮੰਤਰੀ ਕੋਈ ਦਲਿਤ ਚਿਹਰਾ ਹੋਵੇਗਾ। ਅਜਿਹੇ ਵਿੱਚ ਜੇਕਰ ਪਾਰਟੀ ਡਿਪਟੀ ਸੀਐਮ ਦੀ ਨਿਯੁਕਤੀ ਕਰਦੀ ਹੈ ਤਾਂ ਇਹ ਸੰਭਾਵਿਤ ਮੰਨਿਆ ਜਾ ਰਿਹਾ ਹੈ ਕਿ ਕੋਈ ਵੱਡਾ ਦਲਿਤ ਚਿਹਰਾ ਉੱਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦਾ ਹੈ। ਡਿਪਟੀ ਦੇ ਅਹੁਦੇ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਲਗਾਤਾਰ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਣ ਵਾਲੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਨਾਮ ਸਭ ਤੋਂ ਵੱਧ ਚਰਚਾ ਵਿੱਚ ਚੱਲ ਰਿਹਾ ਹੈ।ਦੱਸ ਦਈਏ ਕਿ ਹਰਪਾਲ ਚੀਮਾ ‘ਆਪ’ ਦਾ ਪ੍ਰਮੁੱਖ ਦਲਿਤ ਚਿਹਰਾ ਹਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਪਾਰਟੀ ਦੇ ਪੋਸਟਰਾਂ ਵਿੱਚ ਉਹਨਾਂ ਦੀ ਵਿਆਪਕ ਮੌਜੂਦਗੀ ਰਹਿੰਦੀ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਦੇ ਪਾਰਟੀ ਤੋਂ ਬਾਗੀ ਹੋਣ ਮਗਰੋਂ ਹਰਪਾਲ ਚੀਮਾ ਨੂੰ 2018 ਵਿੱਚ ਵਿਰੋਧੀ ਧਿਰ ਦਾ ਨੇਤਾ ਵੀ ਨਿਯੁਕਤ ਕੀਤਾ ਗਿਆ ਸੀ ਅਤੇ ਭਗਵੰਤ ਮਾਨ ਦੇ ਨਾਮ ਦਾ ਮੁੱਖ ਮੰਤਰੀ ਵਜੋਂ ਐਲਾਨ ਕੀਤੇ ਜਾਣ ਤੋਂ ਪਹਿਲਾਂ ਉਹਨਾਂ ਨੂੰ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤੇ ਜਾਣ ਦੇ ਚਰਚੇ ਵੀ ਜ਼ੋਰਾਂ ਤੇ ਸਨ।  ਜਾਣਕਾਰੀ ਅਨੁਸਾਰ ‘ਆਪ’ ਦੇ  ਵਿਧਾਇਕ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਤਿੰਨ ਨਾਵਾਂ ਨੂੰ ਅੱਗੇ ਵਧਾ ਰਹੇ ਹਨ-ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ। ਇਹ ਤਿੰਨੋ ਹੀ ਪਾਰਟੀ ਵਿੱਚ ਚੰਗੀ ਪਹੁੰਚ ਰੱਖਦੇ ਹਨ ਅਤੇ ਤਿੰਨੋ ਹੀ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ।
ਜਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਅਜਿਹੇ ਵਿੱਚ ਜੇਕਰ ਪਾਰਟੀ ਡਿਪਟੀ ਸੀਐਮ ਦੀ ਨਿਯੁਕਤੀ ਨਾ ਕਰਨ ਦਾ ਫੈਸਲਾ ਕਰਦੀ ਹੈ ਤਾਂ ਇਹਨਾਂ ਤਿੰਨਾ ਨੂੰ ਵਿੱਤ,ਗ੍ਰਹਿ ਜਾਂ ਸਥਾਨਕ ਸੰਸਥਾਵਾਂ ਵਰਗੇ ਵੱਡੇ ਮਹਿਕਮਿਆਂ ਨਾਲ ਨਿਵਾਜਿਆ ਜਾ ਸਕਦਾ ਹੈ।

Advertisement