ਬਰਗਾੜੀ ਕਾਂਡ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ

146
Advertisement

ਬਰਗਾੜੀ ਕਾਂਡ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ 

ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਹੋਣਗੇ ਪ੍ਰਦਰਸ਼ਨ ਵਿੱਚ ਸ਼ਾਮਿਲ

 

ਚੰਡੀਗੜ੍ਹ,6 ਅਪ੍ਰੈਲ(ਵਿਸ਼ਵ ਵਾਰਤਾ)-ਬਰਗਾੜੀ ਬੇਅਦਬੀ ਕਾਂਡ ਅਤੇ ਗੋਲੀਬਾਰੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਮੋਰਚਾ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਹੁਣ ਪੀੜਤ ਪਰਿਵਾਰਾਂ ਅਤੇ ਹੋਰਨਾਂ ਨੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇਅ 54 ਜਾਮ ਕਰ ਦਿੱਤਾ  ਹੈ। ਇਸ ਮੋਰਚੇ ਦੀ ਅਗਵਾਈ ਗੋਲੀ ਕਾਂਡ ਵਿੱਚ ਸ਼ਹੀਦ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਮੋਰਚੇ ਦੇ ਲੋਕ 112 ਦਿਨਾਂ ਤੋਂ ਇੱਥੇ ਧਰਨਾ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਪਹਿਲਾਂ ਵੀ ਦੋ ਵਾਰ ਇਸ ਮੋਰਚੇ ਵਿੱਚ ਸ਼ਾਮਲ ਹੋਏ ਸਨ ਅਤੇ ਅੱਜ ਵੀ ਇਸ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।  ਮੋਰਚੇ ਦੇ ਆਗੂ ਗੋਲੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।

Advertisement