ਪੇਸ਼ਾਵਰ ਵਿਖੇ 2 ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ

1146
Advertisement

ਇਸ ਸਮੇਂ ਦੀ ਵੱਡੀ ਖ਼ਬਰ ਪਾਕਿਸਤਾਨ ਦੇ ਪੇਸ਼ਾਵਰ ਤੋਂ

ਪੇਸ਼ਾਵਰ ਵਿਖੇ 2 ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ

ਐਸਜੀਪੀਸੀ ਪ੍ਰਧਾਨ ਵੱਲੋਂ ਘਟਨਾ ਦੀ ਸਖ਼ਤ ਨਿਖੇਧੀ ਤੇ ਕਾਤਲਾਂ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ

ਚੰਡੀਗੜ੍ਹ, 15ਮਈ (ਵਿਸ਼ਵ ਵਾਰਤਾ)- ਪਾਕਿਸਤਾਨ ਦੇ ਪੇਸ਼ਾਵਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ 2 ਸਿੱਖਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸਿੱਖ ਕਈ ਸਾਲਾਂ ਤੋਂ ਪੇਸ਼ਾਵਰ ਵਿੱਚ ਦੁਕਾਨ ਚਲਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਕਵਲਜੀਤ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋਵੇਂ ਮ੍ਰਿਤਕ ਸਿੱਖ ਦੁਕਾਨ ਵਿੱਚ ਬੈਠੇ ਸਨ। ਦੁਕਾਨ ਤੇ ਪਹਿਲਾਂ ਤਾਬੜਤੋੜ ਫਾਈਰਿੰਗ ਕੀਤੀ ਗਈ ਅਤੇ ਬਾਅਦ ਵਿੱਚ ਨਿਸ਼ਾਨਾ ਬਣਾ ਕੇ, ਦੋਵਾਂ ਸਿੱਖਾਂ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਦੀ ਐਸਜੀਪੀਸੀ ਪ੍ਰਧਾਨ ਦੇ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਅਤੇ ਦੁੱਖ ਜਾਹਰ ਕਰਦਿਆਂ ਹੋਇਆ ਸਰਕਾਰ ਕੋਲੋਂ ਮੰਗ ਕੀਤੀ ਕਿ, ਕਾਤਲਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।

Advertisement