ਅਮਰੀਕਾ ਦੇ ਟੈਕਸਾਸ ਸੂਬੇ ‘ਚ 40 ਲੋਕਾਂ ਦੀ ਮੌਤ

63
Advertisement

ਅਮਰੀਕਾ ਦੇ ਟੈਕਸਾਸ ਸੂਬੇ ‘ਚ 40 ਲੋਕਾਂ ਦੀ ਮੌਤ

ਚੰਡੀਗੜ੍ਹ, 28ਜੂਨ(ਵਿਸ਼ਵ ਵਾਰਤਾ)-ਅਮਰੀਕਾ ਦੇ ਟੈਕਸਾਸ ਸੂਬੇ ‘ਚ 40 ਪ੍ਰਵਾਸੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਟੈਕਸਾਸ ਦੇ ਸੈਨ ਐਂਟੋਨੀਓ ਸ਼ਹਿਰ ਤੋਂ ਮਿਲੀਆਂ ਹਨ। ਇਨ੍ਹਾਂ ਨੂੰ 18 ਪਹੀਆ ਟਰੱਕਾਂ ਵਿੱਚ ਭਰ ਕੇ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਵਾਈ ਜਾ ਰਹੀ ਸੀ। ਸੈਨ ਐਂਟੋਨੀਓ ਸ਼ਹਿਰ ਟੈਕਸਾਸ-ਮੈਕਸੀਕੋ ਸਰਹੱਦ ਤੋਂ ਲਗਭਗ 250 ਕਿਲੋਮੀਟਰ ਦੂਰ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦੇ ਕੰਟੇਨਰ ਵਿੱਚ ਕਰੀਬ 100 ਲੋਕ ਭਰੇ ਹੋਏ ਸਨ। ਜਾਣਕਾਰੀ ਮੁਤਾਬਕ 16 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਕਿਵੇਂ ਹੋਈ। ਸਥਾਨਕ ਪੁਲਿਸ ਨੇ ਵੀ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

Advertisement