ਮਹਾਰਾਸ਼ਟਰ ਦੀ ਸਿਆਸਤ ਵਿੱਚ ਵੱਡਾ ਧਮਾਕਾ-ਤਿੰਨ ਪਾਰਟੀਆਂ ਦੇ ਗੱਠਜੋੜ ਵਾਲੀ ਸਰਕਾਰ ਫਲੋਰ ਟੈਸਟ ਤੋਂ ਪਹਿਲਾ ਹੀ ਡਿੱਗੀ;ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

58
Advertisement

 

ਮਹਾਰਾਸ਼ਟਰ ਦੀ ਸਿਆਸਤ ਵਿੱਚ ਵੱਡਾ ਧਮਾਕਾ

ਤਿੰਨ ਪਾਰਟੀਆਂ ਦੇ ਗੱਠਜੋੜ ਵਾਲੀ ਸਰਕਾਰ ਫਲੋਰ ਟੈਸਟ ਤੋਂ ਪਹਿਲਾ ਹੀ ਡਿੱਗੀ

ਮੁੱਖ ਮੰਤਰੀ ਊਧਵ ਠਾਕਰੇ ਨੇ ਅਸਤੀਫ਼ੇ ਦਾ ਕੀਤਾ ਐਲਾਨ

ਚੰਡੀਗੜ੍ਹ 29 ਜੂਨ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮਹਾਰਾਸ਼ਟਰ ਤੋਂ ਆ ਰਹੀ ਹੈ।ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਓਹਨਾਂ ਵੱਲੋਂ ਇਹ ਐਲਾਨ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ (ਐਮਵੀਏ) ਸਰਕਾਰ ਨੂੰ ਭਲਕੇ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਫਲੋਰ ਟੈਸਟ ਲੈਣ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਫੇਸਬੁੱਕ ਲਾਈਵ ਰਾਹੀਂ ਕੀਤਾ ਗਿਆ।

Advertisement