ਪੰਜਾਬ ਪੁਲਿਸ ਨੇ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਫੋਟੋਆਂ ਅਤੇ ਨਾਅਰੇ ਹਟਾਉਣ ਦੇ ਹੁਕਮ ਕੀਤੇ ਜਾਰੀ

92
news
Advertisement

ਪੰਜਾਬ ਪੁਲਿਸ ਨੇ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਫੋਟੋਆਂ ਅਤੇ ਨਾਅਰੇ ਹਟਾਉਣ ਦੇ ਹੁਕਮ ਕੀਤੇ ਜਾਰੀ

ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼

ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਆਪਣੀਆਂ ਬੱਸਾਂ ‘ਤੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਉਸਦੇ ਸਮਰਥਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ, ਜਿਸ ‘ਤੇ ਪੰਜਾਬ ਪੁਲਿਸ ਨੇ ਇਤਰਾਜ਼ ਜਤਾਇਆ ਹੈ ਅਤੇ ਉਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲੀਸ ਵਿਭਾਗ ਦੇ ਇਨ੍ਹਾਂ ਹੁਕਮਾਂ ’ਤੇ ਇਤਰਾਜ਼ ਜਤਾਇਆ ਹੈ। ਡੀਜੀਪੀ ਪੰਜਾਬ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚ ਬੱਸਾਂ ਦੇ ਨੰਬਰ ਵੀ ਸਪਸ਼ਟ ਤੌਰ ’ਤੇ ਦੱਸੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ  ਬਰਨਾਲਾ, ਬਠਿੰਡਾ ਅਤੇ ਸੰਗਰੂਰ ਡਿਪੂਆਂ ਦੀਆਂ ਪੀ.ਆਰ.ਟੀ.ਸੀ ਅਤੇ ਪੈਪਸੂ ਦੀਆਂ ਕੁਝ ਬੱਸਾਂ ਤੇ ਜਰਨੈਲ ਸਿੰਘ ਭਿੰਡਰਾਂਵਾਲਾ, ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਤੋਂ ਇਲਾਵਾ  ਭੜਕਾਊ ਸ਼ਬਦ ਲਿਖੇ ਗਏ ਹਨ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਹੁਕਮ ਦਿੱਤੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੁਲੀਸ ਵਿਭਾਗ ਦੇ ਇਨ੍ਹਾਂ ਹੁਕਮਾਂ ਦੀ ਨਿਖੇਧੀ ਕੀਤੀ ਗਈ ਹੈ। ਉਸ ਦਾ ਕਹਿਣਾ ਹੈ ਕਿ ਇਨ੍ਹਾਂ ਹੁਕਮਾਂ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਿਆ ਗਿਆ ਹੈ, ਜੋ ਕਿ ਗਲਤ ਹੈ।

 

Advertisement