ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਐਸਆਈਟੀ ਦੀ ਰਿਪੋਰਟ ਵਿੱਚ ਗੁਰਮੀਤ ਰਾਮ ਰਹੀਮ ਮੁੱਖ ਸਾਜਿਸ਼ਘਾੜਾ

193
Advertisement

 

 

 

ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)- 2015 ਵਿੱਚ ਹੋਏ ਬਰਗਾੜੀ ਬੇਅਦਬੀ ਮਾਮਲਿਆਂ ਬਾਰੇ ਐਸਆਈਟੀ ਦੀ ਅੰਤਿਮ ਰਿਪੋਰਟ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ। ਇਹ ਮਾਮਲੇ ਦੀ ਜਾਂਚ ਨੂੰ ਜਨਤਕ ਖੇਤਰ ਵਿੱਚ ਲਿਆਉਣ ਲਈ ਪੈਰਵੀ ਕਰ ਰਹੇ ਸਨ। ਇਹਨਾਂ ਵਿੱਚ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਅਤੇ ਬਲਦੇਵ ਸਿੰਘ ਜੋਗੇਵਾਲਾ ਸ਼ਾਮਲ ਸਨ। ਜਾਣਕਾਰੀ ਅਨੁਸਾਰ 467 ਪੰਨਿਆਂ ਦੀ ਇਸ ਰਿਪੋਰਟ ਵਿੱਚ ਐਸਆਈਟੀ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਨ੍ਹਾਂ ਘਟਨਾਵਾਂ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਉਸਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ।

 

Advertisement