ਜੱਥੇਦਾਰ ਅਕਾਲ ਤਖ਼ਤ ਸਾਹਿਬ ਦੇ ਐਸਜੀਪੀਸੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਬਿੱਟੂ ਨੇ ਕੀਤੀ ਟਿੱਪਣੀ

172
Advertisement

ਜੱਥੇਦਾਰ ਅਕਾਲ ਤਖ਼ਤ ਸਾਹਿਬ ਦੇ ਐਸਜੀਪੀਸੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਬਿੱਟੂ ਨੇ ਕੀਤੀ ਟਿੱਪਣੀ

 

ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ) ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਐਸਜੀਪੀਸੀ ਦੇ ਕਮਜ਼ੋਰ ਹੋਣ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਬਿਆਨ ਦਿੱਤਾ ਹੈ। ਉਨ੍ਹਾਂ ਲਿਖਿਆ ਹੈ ਕਿ “ਜੱਥੇਦਾਰ ਸਾਹਿਬ ਐਸ.ਜੀ.ਪੀ.ਸੀ ਕਮਜ਼ੋਰ ਹੋਈ ਨਹੀਂ ਹੈ ਐਸ.ਜੀ.ਪੀ.ਸੀ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖਤਮ ਕਰ ਦਿੱਤਾ ਗਿਆ ਹੈ। ਪਹਿਲੀ ਗੱਲ ਤਾ ਏਹੇ ਕਿ ਜਥੇਦਾਰ ਸਾਹਿਬ ਤੇ ਪ੍ਰਧਾਨ ਸਾਹਿਬ ਤੁਸੀ ਗੁਰਬਾਣੀ ਤੇ ਗੁਰੂਆਂ ਦੇ ਸੁਨੇਹੇ ਨੂੰ ਲੋਕਾਂ ਤੱਕ ਲੈਕੇ ਜਾਣ ਦੀ ਜਿੰਮੇਵਾਰੀ ਨੂੰ ਭੁੱਲ ਕੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨਦੀ ਬਜਾਏ ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਓਗੇ ਤੇ ਉਹਨਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋ ਗੇ ਤਾਂ ਥੋਡੀ ਗੱਲ ਕੌਣ ਸੁਣੇ ਗਾ? ਦੂਜੀ ਗੱਲ ਇਹ ਕਿ ਜਿਹੜੇ ਜੱਥੇਦਾਰ ਤੇ ਐਸਜੀਪੀਸੀ ਪ੍ਰਧਾਨ ਬਾਦਲਾਂ ਦੇ ਇਸ਼ਾਰਿਆਂ ਤੇ ਚੱਲਣ ਗੇ ਉਹ ਬਾਦਲਾਂ ਵਾਂਗ ਹੀ ਖਤਮ ਹੋ ਜਾਣ ਗੇ। ਇਸ ਲਈ ਮੇਰੀ ਬੇਨਤੀ ਹੈ ਕਿ ਗੁਰੂ ਤੇ ਗੁਰੂਬਾਣੀ ਦੀ ਗੱਲ ਕਰਨ ਵਾਲੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਵਾਲਿਆਂ ਨੂੰ ਹੀ ਡੇਮੋਕ੍ਰੇਟਿਕ ਢੰਗ ਦੇ ਨਾਲ ਜੱਥੇਦਾਰ ਬਣਾਇਆ ਜਾਵੇ ਤਾਂ ਹੀ ਸਾਡੇ ਇਹਨਾਂ ਮਹਾਨ ਸੰਸਥਾਵਾਂ ਦਾ ਕੱਦ ਉੱਚਾ ਤੇ ਸੁੱਚਾ ਰਹਿ ਸਕੇ ਗਾ।“

Advertisement