ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

154
Advertisement

ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਪੜ੍ਹੋ ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ਨੂੰ ਲੈ ਕੇ ਹੋ ਰਹੀ ਹੈ ਚਰਚਾ

 

ਚੰਡੀਗੜ੍ਹ,27 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਕੱਲ੍ਹ ਤੋਂ ਦਿੱਲੀ ਦੌਰੇ ਤੇ ਹਨ। ਇੱਥੇ ਉਹਨਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਅੱਜ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਹਨ। ਇਸ  ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਿੱਚ ਬੀਤੇ ਕੱਲ੍ਹ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਨਵੇਂ ਐਲਾਨੇ ਗਏ ਏਜੀ ਵਿਨੋਦ ਘਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ।

Advertisement