ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ‘ਚ ਕੀਤਾ ਵਾਧਾ

39
Advertisement
ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ‘ਚ ਕੀਤਾ ਵਾਧਾ
ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਸਭ ਕੁਝ ਹੋਵੇਗਾ ਮਹਿੰਗਾ 
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)-ਵਧਦੀ ਮਹਿੰਗਾਈ ਤੋਂ ਚਿੰਤਤ ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਹੈ। ਇਸ ਨਾਲ ਰੈਪੋ ਦਰ 4.90% ਤੋਂ ਵਧ ਕੇ 5.40% ਹੋ ਗਈ ਹੈ। ਯਾਨੀ ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ ਹੋਣ ਵਾਲਾ ਹੈ ਅਤੇ ਲੋਕਾਂ ਨੂੰ ਜ਼ਿਆਦਾ EMI ਦਾ ਭੁਗਤਾਨ ਕਰਨਾ ਹੋਵੇਗਾ।ਇਸ ਵਾਧੇ ਤੋਂ ਬਾਅਦ ਵਿਆਜ ਦਰਾਂ ਅਗਸਤ 2019 ਦੇ ਪੱਧਰ ‘ਤੇ ਪਹੁੰਚ ਗਈਆਂ ਹਨ। ਵਿਆਜ ਦਰਾਂ ‘ਤੇ ਫੈਸਲਾ ਲੈਣ ਲਈ 3 ਅਗਸਤ ਤੋਂ ਮੁਦਰਾ ਨੀਤੀ ਕਮੇਟੀ ਦੀ ਬੈਠਕ ਚੱਲ ਰਹੀ ਸੀ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਵੱਲੋਂ ਅੱਜ ਪ੍ਰੈੱਸ ਕਾਨਫਰੰਸ ‘ਚ ਵਿਆਜ ਦਰਾਂ ਵਧਾਉਣ ਦੀ ਜਾਣਕਾਰੀ ਦਿੱਤੀ ਗਈ। ਮੁਦਰਾ ਨੀਤੀ ਦੀ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਇਸ ਵਿੱਤੀ ਸਾਲ ਦੀ ਪਹਿਲੀ ਬੈਠਕ ਅਪ੍ਰੈਲ ‘ਚ ਹੋਈ ਸੀ। ਫਿਰ ਆਰਬੀਆਈ ਨੇ ਰੈਪੋ ਰੇਟ ਨੂੰ 4% ‘ਤੇ ਸਥਿਰ ਰੱਖਿਆ ਸੀ। ਪਰ ਆਰਬੀਆਈ ਨੇ 2 ਅਤੇ 3 ਮਈ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਰੈਪੋ ਰੇਟ 0.40% ਵਧਾ ਕੇ 4.40% ਕਰ ਦਿੱਤਾ। ਇਹ ਬਦਲਾਅ 22 ਮਈ 2020 ਤੋਂ ਬਾਅਦ ਰੇਪੋ ਦਰ ਵਿੱਚ ਕੀਤਾ ਗਿਆ ਸੀ।ਇਸ ਵਿੱਤੀ ਸਾਲ ਦੀ ਪਹਿਲੀ ਮੀਟਿੰਗ 6-8 ਅਪ੍ਰੈਲ ਨੂੰ ਹੋਈ ਸੀ। ਇਸ ਤੋਂ ਬਾਅਦ 6 ਤੋਂ 8 ਜੂਨ ਨੂੰ ਹੋਈ ਮੁਦਰਾ ਨੀਤੀ ਦੀ ਬੈਠਕ ‘ਚ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਰੈਪੋ ਰੇਟ 4.40 ਫੀਸਦੀ ਤੋਂ ਵਧਾ ਕੇ 4.90 ਫੀਸਦੀ ਕਰ ਦਿੱਤਾ ਗਿਆ। ਹੁਣ ਅਗਸਤ ਵਿੱਚ ਇਸ ਵਿੱਚ 0.50% ਦਾ ਵਾਧਾ ਕੀਤਾ ਗਿਆ ਹੈ, ਜੋ ਕਿ 5.40% ਤੱਕ ਪਹੁੰਚ ਗਿਆ ਹੈ।
Advertisement