ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਡੂੰਘੀ ਖੱਡ ਵਿੱਚ ਡਿੱਗੀ ਬੱਸ

48
Advertisement

 

 

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਡੂੰਘੀ ਖੱਡ ਵਿੱਚ ਡਿੱਗੀ ਬੱਸ

ਸਕੂਲੀ ਬੱਚਿਆਂ ਸਮੇਤ ਕਈ ਗੰਭੀਰ ਜ਼ਖਮੀ

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਮਸੋਰਾ ਨੇੜੇ ਅੱਜ ਸਵੇਰ ਇੱਕ ਮਿੰਨੀ ਬੱਸ ਦੇ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਅੱਠ ਵਿਦਿਆਰਥੀਆਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਖਬਰਾਂ ਮੁਤਾਬਕ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਜਾ ਰਹੀ ਸੀ ਅਤੇ ਹਾਦਸਾਗ੍ਰਸਤ ਹੋ ਗਈ। ਇਸ ਤੋਂ ਤੁਰੰਤ ਬਾਅਦ ਪੁਲਿਸ ਅਤੇ ਬਚਾਅ ਟੀਮ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ।

Advertisement