ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਦੀ ਸਟੇਟਸ ਰਿਪੋਰਟ ਫ਼ਰੀਦਕੋਟ ਅਦਾਲਤ ਵਿੱਚ ਕੀਤੀ ਪੇਸ਼

49
news
Advertisement

ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਦੀ ਸਟੇਟਸ ਰਿਪੋਰਟ ਫ਼ਰੀਦਕੋਟ ਅਦਾਲਤ ਵਿੱਚ ਕੀਤੀ ਪੇਸ਼

 

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ (ਵਿਸ਼ੇਸ਼ ਜਾਂਚ ਟੀਮ) ਨੇ  ਕੇਸ ਦੀ ਸਟੇਟਸ ਰਿਪੋਰਟ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਇਹ ਰਿਪੋਰਟ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ। ਇਹ ਰਿਪੋਰਟ ਆਉਣ ਵਾਲੇ ਥੋੜ੍ਹੇ ਦਿਨਾਂ ਵਿੱਚ ਹੀ ਜਨਤਕ ਹੋ ਸਕਦੀ ਹੈ,ਪਰ ਫਿਲਹਾਲ ਜਾਂਚ ਟੀਮ ਨੇ ਇਸ ਨੂੰ ਜਨਤਕ ਨਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਸਦਾ ਅਸਰ ਗੋਲੀਕਾਂਡ ਦੀ ਜਾਂਚ ਤੇ ਨਾ ਪਵੇ।  ਇਸ ਦੇ ਨਾਲ ਹੀ ਇੱਥੇ ਦੱਸਣਯੋਗ ਹੈ ਕਿ ਫ਼ਰੀਦਕੋਟ ਦੀ ਅਦਾਲਤ ਨੇ 13 ਜੁਲਾਈ ਨੂੰ ਆਪਣੇ ਹੁਕਮ ਵਿੱਚ ਜਾਂਚ ਟੀਮ ਨੂੰ ਕਿਹਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। 20 ਅਗਸਤ ਨੂੰ ਇੱਥੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਹੋਣੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ ਨੂੰ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਕੇਸਾਂ ਦੀ ਸੁਣਵਾਈ ਇਕੱਠੀ ਕੀਤੀ ਜਾਵੇ।  ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇਕੱਠਿਆਂ ਕਰਨ ਬਾਰੇ ਹੋਰ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕੀਤੀ ਹੈ। ਜਿਸ ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ। 

Advertisement