ਆਨੰਦ ਮੈਰਿਜ ਐਕਟ ਨੂੰ ਸੋਧਣ ਦੀਆਂ ਤਿਆਰੀਆਂ ਵਿੱਚ ਜੁਟੀ ਸਰਕਾਰ

21
Advertisement

ਆਨੰਦ ਮੈਰਿਜ ਐਕਟ ਨੂੰ ਸੋਧਣ ਦੀਆਂ ਤਿਆਰੀਆਂ ਵਿੱਚ ਜੁਟੀ ਸਰਕਾਰ

 

ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ )- ਪੰਜਾਬ ਸਰਕਾਰ ਨੇ ਆਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਸੋਧ ਦੇ ਖਰੜੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਨਵੀਂ ਸੋਧ ਮੁਤਾਬਕ ਹੁਣ ਆਨੰਦ ਮੈਰਿਜ ਐਕਟ ਤਹਿਤ ਵਿਆਹ ਕਿਤੇ ਵੀ ਰਜਿਸਟਰਡ ਕੀਤਾ ਜਾ ਸਕਦਾ ਹੈ।

ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਾਲ 2016 ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋਇਆ ਸੀ, ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਇਸ ਨੂੰ ਲਾਗੂ ਕਰਨ ਲਈ ਉਪਰਾਲੇ ਕੀਤੇ ਸਨ।  ਦੱਸ ਦਈਏ ਕਿ  ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।

Advertisement